ਸਥਾਨਕ ਨਾਗਰਿਕਾਂ ਦੀ ਸਾਂਝ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਕਾਰਗਰ ਸਾਬਤ ਹੋਈ: ਨੀਨਾ ਮਿੱਤਲ

admin
3 Min Read
ਰਾਜਪੁਰਾ, 18 ਮਈ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨੇ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕੀਤਾ। ਵਿਧਾਇਕਾ ਨੀਨਾ ਮਿੱਤਲ ਨੇ ਅੱਜ ਪਿੰਡ ਮਿਰਜ਼ਾਪੁਰ, ਕੋਟਲਾ ਅਤੇ ਦਭਾਲੀ ਕਲਾ ਵਿੱਚ ਨਸ਼ਾ ਮੁਕਤੀ ਮਾਰਚ ਮੌਕੇ ਸੰਬੋਧਨ ਕਰਦਿਆਂ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਦ੍ਰਿੜ੍ਹ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਆਮ ਲੋਕਾਂ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਵਿੱਚ ਆਪਣਾ ਭਰਪੂਰ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਕਾਰਗਰ ਸਾਬਤ ਹੋ ਰਹੀ ਹੈ। ਪੰਜਾਬ ‘ਚ ਲੰਬੇ ਸਮੇਂ ਤੋਂ ਚੱਲ ਰਹੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਅਤੇ ਨਸ਼ਿਆਂ ਦੀ ਆਸਾਨ ਉਪਲਬਧਤਾ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਠੱਲ ਪਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਥੇ ਨਹੀਂ ਰੁਕਾਂਗੇ ਹਰੇਕ ਪਿੰਡ, ਹਰੇਕ ਗਲੀ ਤੱਕ ਇਹ ਸੰਦੇਸ਼ ਪਹੁੰਚਾਉਣਾ ਸਾਡਾ ਮੁਢਲਾ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਪੁਲਿਸ, ਸਿਹਤ ਵਿਭਾਗ, ਸਮਾਜ ਸੇਵਕਾਂ ਅਤੇ ਸਥਾਨਕ ਨਾਗਰਿਕਾਂ ਦੀ ਸਾਂਝ ਨਾਲ ਇਹ ਮੁਹਿੰਮ ਤੇਜ ਰਫਤਾਰ ਨਾਲ ਅੱਗੇ ਵਧ ਰਹੀ ਹੈ। ਸਕੂਲਾਂ, ਕਾਲਜਾਂ ਅਤੇ ਸਮਾਜਿਕ ਸੰਸਥਾਵਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਪਿੰਡਾਂ ਦੇ ਵਾਸੀਆਂ ਨੇ ਵੀ ਮੈਡਮ ਮਿੱਤਲ ਦੇ ਯਤਨਾਂ ਦੀ ਸਰਾਹਨਾ ਕੀਤੀ ਅਤੇ ਆਪਣੇ ਇਲਾਕਿਆਂ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਉਨ੍ਹਾਂ ਨੇ ਨਸ਼ਾ ਛੱਡਣ ਲਈ ਤਿਆਰ ਲੋਕਾਂ ਦੀ ਮਦਦ ਵਾਸਤੇ ਮੈਡੀਕਲ ਕੈਂਪਾਂ, ਕੌਂਸਲਿੰਗ ਅਤੇ ਪੁਨਰਵਾਸ ਸਹੂਲਤਾਂ ਦੀ ਜਾਣਕਾਰੀ ਵੀ ਦਿੱਤੀ।ਮੈਡਮ ਮਿੱਤਲ ਨੇ ਕਿਹਾ ਕਿ “ਨਸ਼ਿਆਂ ਤੋਂ ਆਜ਼ਾਦ ਪੰਜਾਬ ਸਿਰਫ਼ ਇੱਕ ਸਪਨਾ ਨਹੀਂ, ਸਗੋਂ ਅਸੀਂ ਇਸਨੂੰ ਹਕੀਕਤ ਵਿੱਚ ਬਦਲ ਰਹੇ ਹਾਂ। ਹਰੇਕ ਪੰਜਾਬੀ ਨੂੰ ਇਸ ਲਹਿਰ ਦਾ ਹਿੱਸਾ ਬਣ ਕੇ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।ਇਹ ਨਸ਼ਾ ਵਿਰੋਧੀ ਮੁਹਿੰਮ ਨਿਰੇ ਭਾਸ਼ਣ ਨਹੀਂ, ਸਗੋਂ ਇੱਕ ਅਜਿਹਾ ਲੋਕ ਅੰਦੋਲਨ ਬਣ ਚੁੱਕਾ ਹੈ ਜੋ ਪੰਜਾਬ ਨੂੰ ਇੱਕ ਸਵੱਛ, ਸਿਹਤਮੰਦ ਤੇ ਸੁਚੱਜੇ ਭਵਿੱਖ ਵੱਲ ਲੈ ਕੇ ਜਾ ਰਿਹਾ ਹੈ।
ਇਸ ਮੌਕੇ ਬੀ.ਡੀ.ਪੀ.ਓ. ਬਨਦੀਪ ਸਿੰਘ ਗਿੱਲ ਤੇ ਐਸ.ਐਚ.ਓ. ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।ਇਸ ਮੌਕੇ ਸਚਿਨ ਮਿੱਤਲ, ਰਾਜੇਸ਼ ਬੋਵਾ, ਕੌਂਸਲਰ ਰਾਜੇਸ਼ ਕੁਮਾਰ ਇੰਸਾ ਨਸ਼ਾ ਵਿਰੋਧੀ ਕੋਆਰਡੀਨੇਟਰ, ਅਮਰਿੰਦਰ ਮੀਰੀ, ਜਤਿੰਦਰ ਸਿੰਘ ਰੋਮੀ ਅਬਰਾਵਾਂ, ਸਤਵਿੰਦਰ ਸਿੰਘ ਮਿਰਜ਼ਾਪੁਰ, ਜੱਗੀ ਮਾਣਕਪੁਰ, ਧਰਮਿੰਦਰ ਸਿੰਘ, ਜਸਪ੍ਰੀਤ ਸਿੰਘ ਦਭਾਲੀ ਕਲਾ,ਸਰਪੰਚ ਹਰਬੰਸ ਕੌਰ ਦਭਾਲੀ, ਜਗਤਾਰ ਸਿੰਘ, ਕਮਲਜੀਤ ਸਿੰਘ, ਰਿੰਕੂ, ਕਮਲੇਸ ਮਿਰਜ਼ਾਪੁਰ, ਸਰਪੰਚ ਹਰਭਜਨ ਸਿੰਘ ਕੋਟਲਾ, ਕਪਤਾਨ ਸਿੰਘ, ਕੇਵਲ ਸਿੰਘ, ਅਮਨ ਸੈਣੀ ਦੁਬਾਲੁ, ਗੁਰਸ਼ਰਨ ਸਿੰਘ ਵਿੱਰਕ ਸਮੇਤ ਵੱਖ-ਵੱਖ ਪਿੰਡਾ ਦੇ ਪੰਚ ਸਰਪੰਚ ਅਤੇ ਪਾਰਟੀ ਵਰਕਰ ਮੌਜੂਦ ਸਨ।

Share This Article
Leave a comment

Leave a Reply

Your email address will not be published. Required fields are marked *