ਮਾਨ ਸਰਕਾਰ ਦਾ ਵੱਡਾ ਐਕਸ਼ਨ, ਆਪਣੇ ਹੀ ਵਿਧਾਇਕ ‘ਦੇ ਘਰ ਕੀਤੀ ਛਾਪੇਮਾਰੀ

admin
2 Min Read

ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ ਵੱਡਾ ਐਕਸ਼ਨ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮਾਨ ਸਰਕਾਰ ਨੇ ਆਪਣੇ ਹੀ ਵਿਧਾਇਕ ਰਮਨ ਅਰੋੜਾ ‘ਦੇ ਘਰ ਛਾਪੇਮਾਰੀ ਕੀਤੀ ਹੈ।ਜਲੰਧਰ ਨਗਰ ਨਿਗਮ ਰਾਹੀਂ ਲੋਕਾਂ ਨੂੰ ਝੂਠੇ ਨੋਟਿਸ ਭੇਜ ਰਿਸ਼ਵਤ ਲੈਣ ਦੇ ਇਲਜਾਮ ਲੱਗੇ ਹਨ।

ਕੀ ਹੈ ਮਾਮਲਾ ?

ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਇਕ ਹੋਰ ਵੱਡਾ ਐਕਸ਼ਨ ਲਿਆ ਹੈ।ਇਹ ਐਕਸ਼ਨ ਮਾਨ ਸਰਕਾਰ ਨੇ ਆਪਣੇ ਹੀ ਵਿਧਾਇਕ “ਤੇ ਲਿਆ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਵਿਧਾਇਕ ਦੇ ਘਰ ਰੇਡ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਸੈਂਟਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਨੇ ਛਾਪਾਮਾਰੀ ਕੀਤੀ ਹੈ।

ਸਰਕਾਰ ਕੋਲ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਸਨ ਕਿ ਵਿਧਾਇਕ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਫ਼ਸਰਾਂ ਰਾਹੀਂ ਮਾਸੂਮ ਲੋਕਾਂ ਨੂੰ ਪਹਿਲਾਂ ਝੂਠੇ ਕੇਸਾਂ ਵਿਚ ਫਸਾ ਕੇ ਝੂਠਾ ਨੋਟਿਸ ਭਿਜਵਾਉਂਦਾ ਸੀ ਅਤੇ ਫਿਰ ਪੈਸੇ ਲੈ ਕੇ ਉਕਤ ਨੋਟਿਸਾਂ ਨੂੰ ਰਫ਼ਾ-ਦਫ਼ਾ ਕਰਵਾ ਦਿੰਦਾ ਸੀ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਰਮਨ ਅਰੋੜਾ ‘ਤੇ ਛਾਪੇਮਾਰੀ ਕੀਤੀ ਹੈ।

ਕੁੱਝ ਦਿਨ ਪਹਿਲਾ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਵੱਲੋਂ ਵਿਧਾਇਕ ਰਮਨ ਅਰੋੜਾ ਨੂੰ ਦਿੱਤੀ ਗਈ ਸੁਰੱਖਿਆ ਵਾਪਿਸ ਲੈ ਲਈ ਗਈ ਹੈ। ਇਸ ਗੱਲ ਦੀ ਪੁਸ਼ਟੀ ਖੁਦ ਵਿਧਾਇਕ ਰਮਨ ਅਰੋੜਾ ਨੇ ਕੁਝ ਮੀਡੀਆ ਕਰਮਚਾਰੀਆਂ ਨਾਲ ਗੱਲਬਾਤ ਦੌਰਾਨ ਕੀਤੀ।

Share This Article
Leave a comment

Leave a Reply

Your email address will not be published. Required fields are marked *