ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਘਨੌਰ ਹਲਕੇ ਦੇ ਸਰਕਾਰੀ ਸਕੂਲਾਂ ’ਚ 60 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ

admin
2 Min Read

ਘਨੌਰ, 27 ਮਈ:
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਜਮੀਤਗੜ੍ਹ ਵਿਖੇ 29 ਲੱਖ ਰੁਪਏ ਦੀ ਗ੍ਰਾਂਟ ਨਾਲ ਬਣੇ ਤਿੰਨ ਸਮਾਰਟ ਰੂਮ, ਫ਼ਰਨੀਚਰ ਅਤੇ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਸੋਨੇਮਜਰਾ ਵਿੱਚ 15 ਲੱਖ ਨਾਲ ਬਣੇ ਦੋ ਸਮਾਰਟ ਰੂਮ ਅਤੇ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਮੰਡੌਲੀ ਵਿੱਚ 17 ਲੱਖ ਨਾਲ ਬਣੇ ਦੋ ਸਮਾਰਟ ਰੂਮ ਲੋਕ ਅਰਪਿਤ ਕੀਤੇ। ਇਸ ਉਦੇਸ਼ ਹੇਠ ਕਰਵਾਏ ਗਏ ਉਦਘਾਟਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਹਲਕਾ ਵਿਧਾਇਕ ਘਨੌਰ ਗੁਰਲਾਲ ਘਨੌਰ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ।
ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਰਾਹੀਂ ਹੋਈ। ਸਕੂਲ ਮੁਖੀ ਸ਼੍ਰੀ ਰਾਮਗੋਪਾਲ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।
ਸਿੱਖਿਆ ਕ੍ਰਾਂਤੀ ਤਹਿਤ ਨਵੇਂ ਬਣੇ ਸਮਾਰਟ ਕਲਾਸਰੂਮ, ਚਾਰਦੀਵਾਰੀ, ਪਖਾਨੇ ਅਤੇ ਮੁਰੰਮਤ ਕਾਰਜਾਂ ਦੀ ਜਾਣਕਾਰੀ ਮਾਪਿਆਂ ਨਾਲ ਸਾਂਝੀ ਕੀਤੀ ਗਈ ਅਤੇ ਇਨ੍ਹਾਂ ਦੀ ਮਹੱਤਤਾ ਬਾਰੇ ਵੀ ਵਿਸ਼ੇਸ਼ ਤੌਰ ‘ਤੇ ਰੌਸ਼ਨੀ ਪਾਈ ਗਈ।
ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਜ਼ਿਆਦਾ ਪਹਿਲ ਦੇ ਰਹੀ ਹੈ। ਹਰ ਬੱਚੇ ਨੂੰ ਗੁਣਵੱਤਾ ਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਮਾਹੌਲ ਦੇਣ ਲਈ ਇਹ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਚੰਗੇ ਨਤੀਜੇ ਲੈ ਕੇ ਆਏ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ। ਮੰਡੌਲੀ ਸਕੂਲ ਦੇ ਵਿਦਿਆਰਥੀਆਂ ਵਿਦਿਆਰਥੀਆ ਦੁਆਰਾ ਮਲਵਈ ਗਿੱਧਾ ਪੇਸ਼ ਕੀਤਾ ਗਿਆ ਜਿਸ ਦੀ  ਜਿਸ ਵਿੱਚ ਇੰਦਰਜੀਤ ਅਤੇ ਦੌਲਤ ਰਾਮ ਨੇ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ  ਹਲਕਾ ਸਿੱਖਿਆ ਕੋਆਰਡੀਨੇਟਰ ਦੌਲਤ ਰਾਮ ਲੈਕਚਰਾਰ, ਹਰਮਿੰਦਰ ਕੌਰ, ਬੀਪੀਈਓ ਸੁਰਜੀਤ ਸਿੰਘ , ਸਕੂਲ ਮੁਖੀ ਪ੍ਰਿਤਪਾਲ ਸਿੰਘ,ਸੋਨੀਆ, ਮਿਲਨ , ਜਸਪਾਲ ਸਿੰਘ, ਪਰਵਿੰਦਰ ਕੌਰ  ਅਤੇ ਸਰਪੰਚ ਪਿੰਡ ਮੰਡੌਲੀ ਪਤਵੰਤੇ ਸੱਜਣ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਰਪੰਚ, ਪੰਚ, ਮਿਊਂਸੀਪਲ ਕੌਂਸਲਰ, ਪ੍ਰੋਗਰਾਮ ਵਿਭਾਗ ਕੋਆਰਡੀਨੇਟਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ।

Share This Article
Leave a comment

Leave a Reply

Your email address will not be published. Required fields are marked *