‘ਨਸ਼ਾ ਮੁਕਤੀ ਯਾਤਰਾ’: ਹਰ ਰੋਜ਼ ਸੈਂਕੜੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ ਆਪ’ ਵਿਧਾਇਕ ਅਤੇ ਮੰਤਰੀ

admin
4 Min Read

ਚੰਡੀਗੜ੍ਹ, 26 ਮਈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਪੰਜਾਬ ਭਰ ਵਿੱਚ ਚਲਾਈ ਜਾ ਰਹੀ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਜਾਰੀ ਹੈ। ਪਾਰਟੀ ਆਗੂ ਅਤੇ ਵਰਕਰ ਹਰ ਰੋਜ਼ ਸੈਂਕੜੇ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਚਲਾ ਰਹੇ ਹਨ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦੇ ਰਹੇ ਹਨ।

ਸੋਮਵਾਰ ਨੂੰ ਵੀ, ‘ਆਪ’ ਆਗੂਆਂ ਨੇ ਆਪਣੀ ਯਾਤਰਾ ਜਾਰੀ ਰੱਖੀ ਅਤੇ ਸੈਂਕੜੇ ਪਿੰਡਾਂ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ ਆਯੋਜਿਤ ਕੀਤੇ। ਪ੍ਰੋਗਰਾਮ ਦੌਰਾਨ, ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਮਰਥਨ ਕਰਨ ਅਤੇ ਆਪਣੇ-ਆਪਣੇ ਪਿੰਡਾਂ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ।

ਵਿਧਾਇਕਾਂ ਅਤੇ ਮੰਤਰੀਆਂ ਨੇ ਸਥਾਨਕ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਨਸ਼ਾ ਤਸਕਰਾਂ ਦਾ ਬਾਈਕਾਟ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੇ ਤਸਕਰਾਂ ਨਾਲ ਸਹਿਯੋਗ ਨਾ ਕਰਨ ਦੀ ਸਹੁੰ ਚੁਕਾਈ।

ਪਿੰਡਾਂ ਦੇ ਲੋਕਾਂ ਵਿੱਚ ਵੀ ਯਾਤਰਾ ਪ੍ਰਤੀ ਬਹੁਤ ਉਤਸ਼ਾਹ ਦੇਖਿਆ ਜਾ ਹੈ। ਲੋਕ ਖ਼ੁਦ ਹਜ਼ਾਰਾਂ ਦੀ ਗਿਣਤੀ ਵਿੱਚ ‘ਨਸ਼ਾ ਛੁਡਾਊ ਯਾਤਰਾ’ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਸਰਕਾਰ ਦੀ ਇਸ ਮੁਹਿੰਮ ਦਾ ਸਮਰਥਨ ਕਰ ਰਹੇ ਹਨ। ਪ੍ਰੋਗਰਾਮ ਦੌਰਾਨ, ਕਈ ਪੰਚਾਇਤਾਂ ਨੇ ਰਸਮੀ ਤੌਰ ‘ਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ। ਵਿਧਾਇਕਾਂ ਅਤੇ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਅਜਿਹੀਆਂ ਪੰਚਾਇਤਾਂ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਪਿੰਡ ਦੇ ਵਿਕਾਸ ਲਈ ਸਰਕਾਰ ਵੱਲੋਂ ਵਿੱਤੀ ਮਦਦ ਦਿੱਤੀ ਜਾਵੇਗੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਵਿਧਾਨ ਸਭਾ ਹਲਕੇ ਕੋਟਕਪੂਰਾ,ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ, ਕੁਲਦੀਪ ਧਾਲੀਵਾਲ ਨੇ ਅਜਨਾਲਾ ਵਿੱਚ ਅਤੇ  ਮੰਤਰੀ ਲਾਲਜੀਤ ਭੁੱਲਰ ਨੇ ਆਪਣੇ ਵਿਧਾਨ ਸਭਾ ਹਲਕੇ ਪੱਟੀ  ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ। ਇਨ੍ਹਾਂ ਤੋਂ ਇਲਾਵਾ, ਬਹੁਤ ਸਾਰੇ ਮੰਤਰੀਆਂ ਅਤੇ ਲਗਭਗ ਸਾਰੇ ਵਿਧਾਇਕਾਂ ਨੇ ਆਪਣੇ-ਆਪਣੇ ਖੇਤਰਾਂ ਵਿੱਚ ਸੈਂਕੜੇ ਨਸ਼ਾ ਛੁਡਾਊ ਪ੍ਰੋਗਰਾਮਾਂ ਨੂੰ ਸੰਬੋਧਨ ਕੀਤਾ।

ਮੁਹਿੰਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਜ਼ਿਆਦਾਤਰ ਨਸ਼ਾ ਵੇਚਣ ਵਾਲੇ ਹੁਣ ਪੰਜਾਬ ਤੋਂ ਭੱਜ ਗਏ ਹਨ ਅਤੇ ਜੋ ਕੁਝ ਬਚੇ ਹਨ ਉਹ ਵੀ ਡਰ ਦੇ ਮਾਰੇ ਲੁਕ ਰਹੇ ਹਨ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ। ਪੰਜਾਬ ਵਿੱਚ ਹੁਣ ਨਸ਼ਿਆਂ ਲਈ ਕੋਈ ਥਾਂ ਨਹੀਂ ਹੈ।

‘ਆਪ’ ਆਗੂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸਮਾਜ ਦੇ ਸਾਰੇ ਵਰਗਾਂ ਦੇ ਸਹਿਯੋਗ ਨਾਲ ਪੰਜਾਬ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਬਣਾਉਣਾ ਹੈ। ਇਸ ਲਈ ਸਰਕਾਰ ਦੋ-ਪੱਖੀ ਰਣਨੀਤੀ ‘ਤੇ ਕੰਮ ਕਰ ਰਹੀ ਹੈ। ਇੱਕ ਪਾਸੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਨੈੱਟਵਰਕ ਚੇਨ ਨੂੰ ਤੋੜਿਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਨਸ਼ਿਆਂ ਦੇ ਚੁੰਗਲ ਵਿੱਚ ਫਸੇ ਨੌਜਵਾਨਾਂ ਨੂੰ ਬਿਹਤਰ ਇਲਾਜ ਦੇ ਨਾਲ-ਨਾਲ ਰੁਜ਼ਗਾਰ ਸਿਖਲਾਈ ਅਤੇ ਸਵੈ-ਰੁਜ਼ਗਾਰ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਦੁਬਾਰਾ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਵਿੱਚ ਮਦਦ ਮਿਲ ਸਕੇ। ਹੁਣ ਨਸ਼ੇ ਦੀ ਲਤ ਤੋਂ ਪੀੜਤ ਨੌਜਵਾਨ ਆਪਣੀ ਆਦਤ ਛੱਡਣ ਲਈ ਸਵੈ-ਇੱਛਾ ਨਾਲ ਨਸ਼ਾ ਛੁਡਾਊ ਕੇਂਦਰਾਂ ਵਿੱਚ ਜਾ ਰਹੇ ਹਨ।

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਪਹਿਲੀ ਸਰਕਾਰ ਹੈ ਜਿਸਨੇ ਨਸ਼ੇ ਦੀ ਲਤ ਨੂੰ ਜੜ੍ਹੋਂ ਪੁੱਟਣ ਲਈ ਇੰਨੀ ਵੱਡੀ ਮੁਹਿੰਮ ਚਲਾਈ ਹੈ। “ਨਸ਼ਾ ਮੁਕਤੀ ਯਾਤਰਾ” ਦਾ ਉਦੇਸ਼ ਹਰ ਪਿੰਡ ਤੱਕ ਪਹੁੰਚਣਾ ਅਤੇ ਹਰ ਵਿਅਕਤੀ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨਾ ਹੈ।

ਲੋਕਾਂ ਤੋਂ ਸਹਿਯੋਗ ਦੀ ਅਪੀਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨਸ਼ੇ ਦੀ ਸਮੱਸਿਆ ਨੂੰ ਸਿਰਫ਼ ਆਪਣੇ ਯਤਨਾਂ ਨਾਲ ਹੱਲ ਨਹੀਂ ਕਰ ਸਕਦੀ, ਇਸ ਲਈ ਆਮ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ। ਇਸ ਲਈ, ਤੁਹਾਨੂੰ ਵੀ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ ਅਤੇ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ।

Share This Article
Leave a comment

Leave a Reply

Your email address will not be published. Required fields are marked *