ਹਰਭਜਨ ਸਿੰਘ ਈਟੀਓ ਦਾ ਦਾਅਵਾ – ਆਮ ਆਦਮੀ ਪਾਰਟੀ ਤਰਨਤਾਰਨ ਵਿੱਚ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ

admin
2 Min Read

ਤਰਨਤਾਰਨ, 6 ਨਵੰਬਰ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਵਿਸ਼ਵਾਸ ਪ੍ਰਗਟ ਕੀਤਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ 11 ਨਵੰਬਰ ਨੂੰ ਹੋਣ ਵਾਲੀ ਤਰਨਤਾਰਨ ਜਿਮਨੀ ਚੋਣ ਵਿੱਚ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ।

ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਗਾਤਾਰ ਹਰ ਪਿੰਡ ਅਤੇ ਵਾਰਡ ਵਿੱਚ ਲੋਕਾਂ ਤੱਕ ਪਹੁੰਚ ਕਰ ਰਹੀ ਹੈ,ਜਿਥੇ ਉਨ੍ਹਾਂ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਈਟੀਓ ਨੇ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ, ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਬੇਮਿਸਾਲ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਨੂੰ ਦੇਖਿਆ ਹੈ। ਪੰਜਾਬ ਦੇ ਲੋਕ ‘ਆਪ’ ਸਰਕਾਰ ਤੋਂ ਬਹੁਤ ਸੰਤੁਸ਼ਟ ਹਨ ਅਤੇ ਹੁਣ ਹਰਮੀਤ ਸਿੰਘ ਸੰਧੂ ਦੀ ਜਿੱਤ ਨੂੰ ਭਾਰੀ ਜਿੱਤ ਨਾਲ ਯਕੀਨੀ ਬਣਾਉਣ ਲਈ ਵਚਨਬੱਧ ਹਨ।

ਕਾਂਗਰਸ ਲੀਡਰਸ਼ਿਪ ‘ਤੇ ਹਮਲਾ ਕਰਦੇ ਹੋਏ, ਹਰਭਜਨ ਸਿੰਘ ਈਟੀਓ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਮੰਤਰੀ ਸਵਰਗੀ ਬੂਟਾ ਸਿੰਘ ਵਿਰੁੱਧ ਕੀਤੀ ਗਈ ਜਾਤੀਵਾਦੀ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਇਸਨੂੰ “ਸ਼ਰਮਨਾਕ ਅਤੇ ਕਾਂਗਰਸ ਦੀ ਜਗੀਰੂ ਮਾਨਸਿਕਤਾ ਦਾ ਪ੍ਰਤੀਬਿੰਬ” ਦੱਸਿਆ।

ਈਟੀਓ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਕਿਹਾ ਸੀ, “ਕਿਹੋ ਜਿਹੀ ਸਮੱਗਰੀ ਵਿਧਾਨ ਸਭਾ ਵਿੱਚ ਪਹੁੰਚੀ ਹੈ,” ਜੋ ਸਪੱਸ਼ਟ ਤੌਰ ‘ਤੇ ਦਰਸਾਉਂਦੀ ਹੈ ਕਿ ਕਾਂਗਰਸੀ ਆਗੂਆਂ ਦੀਆਂ ਨਜ਼ਰਾਂ ਵਿੱਚ, ਦਲਿਤ ਭਾਈਚਾਰਾ ਮਨੁੱਖ ਨਹੀਂ ਸਗੋਂ “ਮੈਟੀਰੀਅਲ” ਹੈ।

ਮੰਤਰੀ ਨੇ ਕਾਂਗਰਸੀ ਨੇਤਾਵਾਂ ਪ੍ਰਤਾਪ ਬਾਜਵਾ ਅਤੇ ਸੁਖਵਿੰਦਰ ਸਿੰਘ ਡੈਨੀ ਵਡਾਲਾ ਦੇ ਹਾਲੀਆ ਕਾਰੇ ਦੀ ਵੀ ਨਿੰਦਾ ਕੀਤੀ, ਜਿਨ੍ਹਾਂ ਨੇ ਇੱਕ ਰੈਲੀ ਵਿੱਚ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਤੋਂ ਉੱਪਰ ਆਪਣੇ ਆਗੂਆਂ ਅਤੇ ਉਮੀਦਵਾਰ ਦੀਆਂ ਤਸਵੀਰਾਂ ਲਗਾ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ।

ਈਟੀਓ ਨੇ ਕਿਹਾ ਕਿ ਇਹ ਕਾਂਗਰਸ ਦੇ ਵੰਸ਼ਵਾਦੀ ਨੇਤਾਵਾਂ ਦੀ ਪਛੜੀ ਅਤੇ ਹੰਕਾਰੀ ਸੋਚ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ “ਮੈਂ ਦਲਿਤ ਅਤੇ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਲੋਕਾਂ ਨੂੰ ਕਾਂਗਰਸ ਦਾ ਸਮਾਜਿਕ ਬਾਈਕਾਟ ਕਰਨ ਅਤੇ ਉਨ੍ਹਾਂ ਦੀ ਵੰਡ ਵਾਲੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਅਪੀਲ ਕਰਦਾ ਹਾਂ।”

Share This Article
Leave a comment

Leave a Reply

Your email address will not be published. Required fields are marked *