ਬਾਦਲ ਪਰਿਵਾਰ ਨੇ ‘ਪੰਥ’ ਦਾ ਮਖੌਟਾ ਪਾ ਕੇ ਸਿਰਫ਼ ਨਿੱਜੀ ਕਾਰੋਬਾਰ ਵਧਾਏ, ਤਰਨਤਾਰਨ ਦੇ ਲੋਕ ਨਹੀਂ ਹੋਣਗੇ ਗੁੰਮਰਾਹ- ਹਰਚੰਦ ਸਿੰਘ ਬਰਸਟ

admin
4 Min Read

ਤਰਨਤਾਰਨ, 6 ਨਵੰਬਰ 2025

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਹੀ ਪੰਥ ਦਾ ਮਖੌਟਾ ਪਾ ਕੇ ਗੱਲ ਕੀਤੀ ਜਾਂਦੀ ਹੈ। ਜਦਕਿ ਇਹ ਪੰਥਕ ਨਹੀਂ ਹਨ। ਸਿਰਫ਼ ਤੇ ਸਿਰਫ਼ ਆਪਣੇ ਨਿੱਜੀ ਹਿੱਤਾਂ ਨੂੰ ਪੂਰਾ ਕਰਨ ਲਈ ਅਕਾਲੀ ਦਲ ਵੱਲੋਂ ਪੰਥ ਦੇ ਨਾਮ ਤੇ ਲੋਕਾਂ ਨੂੰ ਗੰਮਰਾਹ ਕੀਤਾ ਜਾਂਦਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਵੱਲੋਂ ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ ਚੋਣ ਪ੍ਰਚਾਰ ਦੇ ਦੌਰਾਨ ਕੀਤਾ ਗਿਆ।

ਬਰਸਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਨਹੀਂ ਹੈ, ਇਹ ਇੱਕ ਪਰਿਵਾਰਕ ਪਾਰਟੀ ਹੈ, ਜਿੱਥੇ ਬਾਦਲ ਪਰਿਵਾਰ ਤੋਂ ਇਲਾਵਾ ਕਿਸੇ ਦੀ ਕੋਈ ਮਹੱਤਤਾ ਨਹੀਂ ਹੈ। ਬਾਦਲ ਪਰਿਵਾਰ ਕੇਵਲ ਆਪਣੇ ਨਿੱਜੀ ਹਿੱਤਾਂ ਨੂੰ ਹੀ ਤਰਜੀਹ ਦਿੰਦਾ ਆਇਆ ਹੈ। ਇਹਨਾਂ ਵੱਲੋਂ ਪੰਥ ਦੇ ਨਾਮ ਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਰਿਹਾ ਹੈ, ਜਦਕਿ ਸੁਖਬੀਰ ਬਾਦਲ ਨੂੰ ਪੰਥ ਦਾ ਤਨਖਾਹੀਆ ਵੀ ਕਰਾਰ ਦਿੱਤਾ ਜਾ ਚੁੱਕਾ।

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾ ਹੀ ਸੱਤਾ ਦਾ ਦੁਰਉਪਯੋਗ ਕੀਤਾ ਅਤੇ ਆਪਣੇ ਕਾਰੋਬਾਰ ਨੂੰ ਵਧਾਉਣ ਅਤੇ ਆਪਣੇ ਨਿੱਜੀ ਹਿੱਤਾਂ ਨੂੰ ਪੂਰਾ ਕਰਨ ਵੱਲ ਧਿਆਨ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਸੱਤਾ ਵਿੱਚ ਹੁੰਦਿਆਂ ਸਿਰਫ਼ ਤੇ ਸਿਰਫ਼ ਆਪਣਾ ਕਾਰੋਬਾਰ ਹੀ ਵਧਾਇਆ, ਜਦਕਿ ਲੋਕਾਂ ਨੂੰ ਉਨ੍ਹਾਂ ਦੇ ਹਾਲ ਛੱਡ ਦਿੱਤਾ ਸੀ। ਇਨ੍ਹਾਂ ਨੇ ਸੱਤਾ ਵਿੱਚ ਰਹਿੰਦਿਆਂ ਪੰਜਾਬ ਅਤੇ ਸੂਬਾ ਵਾਸੀਆਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤੇ, ਬਲਕਿ ਆਪਣੇ ਕਾਰੋਬਾਰ ਨੂੰ ਵਧਾਉਣ ਤੇ ਹੀ ਪੂਰਾ ਜੋਰ ਦਿੱਤਾ। ਪੰਜਾਬ ਦੇ ਸਰਕਾਰੀ ਜਾਇਦਾਦਾਂ ਨੂੰ ਵੇਚਿਆ, ਜਿਸ ਵਿੱਚ ਟੂਰਿਜ਼ਮ ਦੇ ਹੋਟਲ ਵੀ ਸੀ। ਇਹਨਾਂ ਨੇ ਸੱਤਾ ਦੀ ਵਰਤੋਂ ਕਰਕੇ ਆਪਣੇ ਮਹਿਲ ਅਤੇ ਹੋਟਲ ਖੜੇ ਕੀਤੇ।

ਬਰਸਟ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੇ ਨਿੱਜੀ ਹਿੱਤਾਂ ਲਈ ਸਰਕਾਰੀ ਅਦਾਰਿਆਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਅਤੇ ਆਪਣੇ ਕਾਰੋਬਾਰਾਂ ਨੂੰ ਵਧਾਇਆ। ਸੁਖਬੀਰ ਬਾਦਲ ਨੇ ਸੂਬੇ ਦੀ ਸਰਕਾਰੀ ਟਰਾਂਸਪੋਰਟ ਨੂੰ ਬਹੁਤ ਵੱਡਾ ਨੁਕਸਾਨ ਪਹੁੰਚਾਇਆ ਅਤੇ ਆਪਣੇ ਟਰਾਂਸਪੋਰਟ ਦੇ ਕਾਰੋਬਾਰ ਨੂੰ ਵਧਾਇਆ। ਸੂਬੇ ਵਿੱਚ ਹਰ ਪਾਸੇ ਬਾਦਲ ਪਰਿਵਾਰ ਦੀਆਂ ਹੀ ਬੱਸਾਂ ਦਿਖਾਈ ਦਿੰਦੀਆਂ ਸਨ। ਉਨ੍ਹਾਂ ਕਿਹਾ ਕਿ ਪਰ ਹੁਣ ਲੋਕ ਇਹਨਾਂ ਦਾ ਚਿਹਰਾ ਪਹਿਚਾਣ ਚੁੱਕੇ ਹਨ ਅਤੇ ਇਸੇ ਲਈ ਲੋਕਾਂ ਵੱਲੋਂ ਇਹਨਾਂ ਨੂੰ ਸੱਤਾ ਤੋਂ ਬਾਹਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਬਿਹਤਰੀ ਅਤੇ ਸੂਬੇ ਦੇ ਵਿਕਾਸ ਨੂੰ ਹੀ ਤਰਜੀਹ ਦਿੱਤੀ ਜਾ ਰਹੀ ਹੈ। ਆਪ ਸਰਕਾਰ ਵੱਲੋਂ ਆਪਣੇ ਸਾਢੇ 3 ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਨੋਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੋਕਰੀਆਂ ਦਿੱਤੀਆਂ ਜਾ ਰਹੀਆਂ ਹਨ। ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦਿੱਤਾ ਜਾ ਰਿਹਾ ਹੈ। ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਨੋਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ। ਇਸਦੇ ਨਾਲ ਹੀ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਣ ਅਤੇ ਮੁਰੰਮਤ ਦੇ ਕਾਰਜ ਵੀ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਆਉਣ ਵਾਲੀ 11 ਨਵੰਬਰ ਨੂੰ ਤਰਨਤਾਰਨ ਵਿਖੇ ਹੋਣ ਵਾਲੀ ਜਿਮਨੀ ਚੋਣ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਮੂੰਹ ਤੋੜ ਜੁਆਬ ਦੇਣਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।

Share This Article
Leave a comment

Leave a Reply

Your email address will not be published. Required fields are marked *