ਔਰਤਾਂ ਨੂੰ ਸਸ਼ਕਤ ਬਣਾਉਣ ਲਈ ‘ਆਪ’ ਸਰਕਾਰ ਨੇ ਸ਼ੁਰੂ ਕੀਤਾ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੋਜ਼ਗਾਰ ਕੈਂਪ- ਅਮਨਦੀਪ ਅਰੋੜਾ

admin
2 Min Read

ਤਰਨਤਾਰਨ, 6 ਨਵੰਬਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸਿਰਫ਼ ਵਾਅਦੇ ਨਹੀਂ ਕਰਦੀ, ਸਗੋਂ ਔਰਤਾਂ ਸਮੇਤ ਹਰ ਵਰਗ ਦੀ ਭਲਾਈ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਦਿਖਾ ਰਹੀ ਹੈ। ਉਨ੍ਹਾਂ ਨੇ ਆਪ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੋਜ਼ਗਾਰ ਕੈਂਪ ਲੜੀ ਦੀ ਸ਼ਲਾਘਾ ਕਰਦਿਆਂ ਇਸਨੂੰ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ ਦੱਸਿਆ।

ਵਿਧਾਇਕ ਅਰੋੜਾ ਨੇ ਤਰਨਤਾਰਨ ਜ਼ਿਮਨੀ ਚੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੀ ਇਸੇ ਲੋਕ-ਪੱਖੀ ਕਾਰਗੁਜ਼ਾਰੀ ਦੇ ਆਧਾਰ ‘ਤੇ ਤਰਨਤਾਰਨ ਦੇ ਲੋਕ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਮਨ ਬਣਾ ਚੁੱਕੇ ਹਨ।

ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਰਾਹੀਂ ਹੁਣ ਤਕ 16 ਕੰਪਨੀਆਂ ਨੇ ਹਿੱਸਾ ਲਿਆ ਅਤੇ 500 ਦੇ ਕਰੀਬ ਲੜਕੀਆਂ ਨੇ ਰਜਿਸਟ੍ਰੇਸ਼ਨ ਕਰਵਾਈ। ਸਭ ਤੋਂ ਸ਼ਲਾਘਾਯੋਗ ਗੱਲ ਇਹ ਹੈ ਕਿ 295 ਦੀ ਚੋਣ ਕੀਤੀ ਗਈ ਅਤੇ 72 ਤੋਂ ਵੱਧ ਲੜਕੀਆਂ ਨੂੰ ਮੌਕੇ ‘ਤੇ ਹੀ ਨੌਕਰੀ ਦੇ ਪੱਤਰ ਸੌਂਪੇ ਗਏ। ਉਨ੍ਹਾਂ ਕਿਹਾ ਕਿ ਇਹ ‘ਆਪ’ ਸਰਕਾਰ ਦਾ ‘ਰੋਜ਼ਗਾਰ ਮਾਡਲ’ ਹੈ, ਜੋ ਗੱਲਾਂ ‘ਤੇ ਨਹੀਂ, ਸਗੋਂ ਕੰਮ ‘ਤੇ ਯਕੀਨ ਰੱਖਦਾ ਹੈ।

‘ਆਪ’ ਮਹਿਲਾ ਵਿੰਗ ਪ੍ਰਧਾਨ ਨੇ ਕਿਹਾ ਕਿ ਮਾਨ ਸਰਕਾਰ ਸਵੈ-ਸਹਾਇਤਾ ਸਮੂਹਾਂ (SHGs) ਰਾਹੀਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵੀ ਪਲੇਟਫਾਰਮ ਦੇ ਰਹੀ ਹੈ। ਉਨ੍ਹਾਂ ਤਰਨਤਾਰਨ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਨੂੰ ਹੋਰ ਤੇਜ਼ ਗਤੀ ਦੇਣ ਅਤੇ ‘ਆਪ’ ਸਰਕਾਰ ਦੇ ਹੱਥ ਮਜ਼ਬੂਤ ਕਰਨ ਲਈ, ਤਰਨਤਾਰਨ ਦੇ ਲੋਕ ਜ਼ਿਮਨੀ ਚੋਣ ਵਿੱਚ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਵੋਟ ਪਾ ਕੇ ਕਾਮਯਾਬ ਬਣਾਉਣ।

Share This Article
Leave a comment

Leave a Reply

Your email address will not be published. Required fields are marked *