ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਦੀ ਪੁਲਸ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਇਕ ਕਿਲੋ ਹੈਰੋਇਨ ਸਮੇਤ ਇਕ ਮੋਬਾਇਲ ਮਕੈਨਿਕ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਖ਼ਬਰ ਦੀ ਸੂਚਨਾ ‘ਤੇ ਫ਼ਾਜ਼ਿਲਕਾ-ਫ਼ਿਰੋਜ਼ਪੁਰ ਮੁੱਖ ਮਾਰਗ ‘ਤੇ ਪਿੰਡ ਲਾਲੋਵਾਲੀ ਮੋੜ ਨੇੜਿਓਂ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ |
,
ਫੜੇ ਗਏ ਮੁਲਜ਼ਮਾਂ ਵਿੱਚ ਅਜੀਤ ਸਿੰਘ ਵਾਸੀ ਮੰਡੀ ਹਜ਼ੂਰ ਸਿੰਘ ਅਤੇ ਜਗਸੀਰ ਸਿੰਘ ਵਾਸੀ ਪਿੰਡ ਰਾਮਨਗਰ (ਜੱਟਾਂਵਾਲੀ) ਸ਼ਾਮਲ ਹਨ। ਅਜੀਤ ਸਿੰਘ ਮੋਬਾਈਲ ਰਿਪੇਅਰ ਦੀ ਦੁਕਾਨ ਚਲਾਉਂਦਾ ਹੈ। ਦੋਵੇਂ ਦੋਸ਼ੀ ਬਾਈਕ ‘ਤੇ ਜਾ ਰਹੇ ਸਨ। ਪੁਲਸ ਨੂੰ ਦੇਖਦੇ ਹੀ ਉਹ ਭੱਜਣ ਲੱਗੇ ਪਰ ਬਾਈਕ ਤੋਂ ਡਿੱਗ ਕੇ ਫੜੇ ਗਏ।
ਤਲਾਸ਼ੀ ਦੌਰਾਨ ਪੁਲੀਸ ਨੇ ਮੁਲਜ਼ਮਾਂ ਕੋਲੋਂ ਅੱਧਾ ਕਿਲੋ ਦੇ ਦੋ ਪੈਕਟਾਂ ਵਿੱਚ ਕੁੱਲ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ। ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਪੁਲਿਸ ਰਿਮਾਂਡ ਹਾਸਲ ਕਰਕੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਨਸ਼ੇ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।