ਲੁਧਿਆਣਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਜੇਈ ਕੁਲਦੀਪ ਸਿੰਘ ਨੂੰ ਚੀਮਾ ਚੌਕ ਸਥਿਤ ਪੀਐਸਪੀਸੀਐਲ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਦੇ ਖਿਲਾਫ ਸ਼ਿਕਾਇਤ
,
ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਮੁਲਜ਼ਮ ਜੇ.ਈ ਨੇ ਜਸਵਿੰਦਰ ਕੋਲੋਂ ਆਪਣੀ ਚਾਹ ਦੀ ਦੁਕਾਨ ’ਤੇ ਬਿਜਲੀ ਦਾ ਨਵਾਂ ਮੀਟਰ ਲਗਾਉਣ ਲਈ 36,000 ਰੁਪਏ ਦੀ ਰਿਸ਼ਵਤ ਮੰਗੀ ਸੀ। ਬਾਅਦ ਵਿੱਚ ਦੋਵਾਂ ਵਿਚਾਲੇ 15,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ। ਜੇਈ ਨੇ ਪਹਿਲਾਂ 10,000 ਰੁਪਏ ਲਏ ਸਨ। ਬਾਕੀ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।