ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ NRI ਨੂੰ ਪਾਕਿਸਤਾਨ ਤੋਂ ਮੰਗਵਾਏ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਚਾਰ ਪੀਐਕਸ-5 ਸਟੌਰਮ.30 ਬੋਰ ਦਾ ਪਿਸਤੌਲ ਅਤੇ ਚਾਰ ਮੈਗਜ਼ੀਨ ਬਰਾਮਦ ਕੀਤੇ ਹਨ।
,
ਸੀਆਈਏ ਅੰਮ੍ਰਿਤਸਰ ਦਿਹਾਤੀ ਦੀ ਟੀਮ ਨੇ ਸੀਨੀਅਰ ਕਪਤਾਨ ਪੁਲੀਸ ਚਰਨਜੀਤ ਸਿੰਘ ਅਤੇ ਐਸਪੀ ਹਰਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਪਤ ਸੂਚਨਾ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ। ਇਸ ਸਬੰਧੀ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25/54/59 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਪਿਛਲੇ ਮਹੀਨੇ ਦੁਬਈ ਤੋਂ ਭਾਰਤ ਆਇਆ ਸੀ। ਉਸ ਦਾ ਦੁਬਈ ਵਿਚ ਇਕ ਪਾਕਿਸਤਾਨੀ ਸਮੱਗਲਰ ਨਾਲ ਸੰਪਰਕ ਸੀ, ਜਿਸ ਰਾਹੀਂ ਉਸ ਨੇ ਇਹ ਹਥਿਆਰ ਮੰਗਵਾਏ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਹੋਰ ਵੀ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਜਾਂਚ ਦੌਰਾਨ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।