ਫਰੀਦਕੋਟ ‘ਚ ਇਕ ਬੇਕਾਬੂ ਟਰਾਲੀ ਨੇ ਸੜਕ ਕਿਨਾਰੇ ਖੜ੍ਹੇ ਤਿੰਨ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵਾਹਨਾਂ ਦਾ ਕਾਫੀ ਨੁਕਸਾਨ ਹੋ ਗਿਆ। ਜਦਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਹਾਦਸਾ ਸ਼ਨੀਵਾਰ ਦੇਰ ਸ਼ਾਮ ਕੋਟਕਪੂਰਾ ਸ਼ਹਿਰ ਦੇ ਮੋਗਾ ਰੋਡ ‘ਤੇ ਵਾਪਰਿਆ ਅਤੇ ਇਸ ਦੀਆਂ ਤਸਵੀਰਾਂ ਦੁਕਾਨ ਦੇ ਬਾਹਰ ਲੱਗੇ ਸੀ.ਸੀ.ਟੀ.ਵੀ.
,
ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਟਰਾਲੀ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਟਰਾਲੀ ਸ਼ਹਿਰ ਤੋਂ ਮੋਗਾ ਰੋਡ ਵੱਲ ਆ ਰਹੀ ਸੀ ਅਤੇ ਜਦੋਂ ਇਹ ਨਵੇਂ ਬੱਸ ਅੱਡੇ ਤੋਂ ਪਹਿਲਾਂ ਭਾਰਤ ਡੇਅਰੀ ਨੇੜੇ ਪੁੱਜੀ ਤਾਂ ਇਸ ਦੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਡੇਅਰੀ ਦੇ ਬਾਹਰ ਖੜ੍ਹੀ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ।
ਟੱਕਰ ਤੋਂ ਬਾਅਦ ਇਹ ਕਾਰ ਅੱਗੇ ਖੜ੍ਹੇ ਦੋ ਹੋਰ ਵਾਹਨਾਂ ਨਾਲ ਟਕਰਾ ਗਈ। ਇਸ ਹਾਦਸੇ ਕਾਰਨ ਤਿੰਨੋਂ ਵਾਹਨਾਂ ਦੇ ਅਗਲੇ ਅਤੇ ਪਿਛਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਟਰਾਲੀ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।