ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡਾ: ਬੀ.ਆਰ. ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਦੇਸ਼ ਵਿੱਚ ਘੱਟ ਗਿਣਤੀਆਂ ਅਤੇ ਦੱਬੇ-ਕੁਚਲੇ ਵਰਗਾਂ ਵਿਰੁੱਧ ਵੱਧ ਰਹੀ ਨਫ਼ਰਤ ਦਾ ਨਤੀਜਾ ਹੈ।
,
ਜਥੇਦਾਰ ਨੇ ਇੱਕ ਆਗੂ ਵੱਲੋਂ ਦਿੱਤੀ ਗਈ ਗਲਤ ਜਾਣਕਾਰੀ ਦਾ ਵੀ ਖੰਡਨ ਕੀਤਾ। ਉਨ੍ਹਾਂ ਕਿਹਾ ਕਿ ਕੁਝ ਲੋਕ ਕਹਿ ਰਹੇ ਹਨ ਕਿ ਇਹ ਘਟਨਾ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਵਿੱਚ ਵਾਪਰੀ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਸਿੱਖ ਕੌਮ ਖਿਲਾਫ ਨਫਰਤ ਫੈਲਾਉਣ ਦੀ ਸੋਚੀ ਸਮਝੀ ਕੋਸ਼ਿਸ਼ ਹੈ।
ਜਥੇਦਾਰ ਹਰਪ੍ਰੀਤ ਸਿੰਘ ਨੇ ਸਮੂਹ ਭਾਈਚਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਸਮਾਜਿਕ ਸਦਭਾਵਨਾ ਨੂੰ ਬਹਾਲ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ: ਅੰਬੇਡਕਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਸਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਹਰ ਭਾਰਤੀ ਦਾ ਫਰਜ਼ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਮੂਰਤੀ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਹੈ।