ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ “ਲਾਕ” ਰਿਲੀਜ਼ ਹੋ ਚੁੱਕਿਆ ਹੈ। ਇਹ ਗੀਤ 23 ਜਨਵਰੀ ਯਾਨੀ ਅੱਜ ਰਿਲੀਜ਼ ਹੋਇਆ ਹੈ। ਇਹ ਮੂਸੇਵਾਲਾ ਦਾ ਸਾਲ 2025 ਦਾ ਪਹਿਲਾ ਗੀਤ ਹੈ।ਇਸ ਗੀਤ ਦੇ ਰਿਲੀਜ਼ ਹੁੰਦੇ ਹੀ ਇਸ ਨੂੰ ਤਕਰੀਬਨ ਸਾਢੇ 3 ਲੱਖ ਵਿਊਜ਼ ਅਤੇ 2 ਲੱਖ ਤੋਂ ਵੱਧ ਲਾਇਕਸ 10 ਮਿੰਟਾਂ ਵਿਚ ਹੀ ਮਿਲ ਚੁੱਕੇ ਹਨ।ਦੱਸ ਦਈਏ ਕਿ ਇਸ ਗੀਤ ‘ਚ ਸਿੱਧੂ ਦੇ ਪਿਤਾ ਨੇ ਭੂਮਿਕਾ ਨਿਭਾਈ ਹੈ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ 9 ਗਾਣੇ ਰਿਲੀਜ਼ ਹੋ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ 29 ਮਈ, 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੈਂਗਸਟਰ ਗੋਲਡੀ ਬਰਾੜ ਨੇ ਕਰਵਾ ਦਿੱਤਾ ਸੀ।ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਗੀਤ ਦਾ ਨਿਰਮਾਤਾ ਦ ਕਿਡ ਕੰਪਨੀ ਹੈ।ਜੋ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਕਈ ਗੀਤ ਤਿਆਰ ਕਰ ਚੁੱਕੇ ਹਨ।ਵੀਡੀਓ ਨਵਕਰਨ ਬਰਾੜ ਦੁਆਰਾ ਬਣਾਈ ਗਈ ਹੈ।